

Prabhat Times
- ਮੀਟਿੰਗ ਦੌਰਾਨ ਕੌਂਸਲਰਾਂ ਖ਼ਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਕੀਤੀ ਸਖ਼ਤ ਨਿੰਦਾ
ਜਲੰਧਰ। ਵਾਰਡ ਨੰ. 35 ਦੀ ਕੌਂਸਲਰ ਅਤੇ ਨਿਗਮ ਦੀਆਂ ਚਾਰ ਐਡਹਾਕ ਕਮੇਟੀਆਂ ਦੀ ਮੈਂਬਰ ਹਰਸ਼ਰਨ ਕੌਰ ਹੈਪੀ ਨੇ ਅੱਜ ਨਿਗਮ ਦੀ ਜਨਰਲ ਹਾਊਸ ਮੀਟਿੰਗ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਕੌਂਸਲਰਾਂ ਵਿਚਾਲੇ ਹੋਈ ਤਿੱਖੀ ਨੋਕ-ਚੋਕ ਅਤੇ ਮਹਿਲਾ ਕੌਂਸਲਰ ਖ਼ਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਸਖ਼ਤ ਨਿੰਦਾ ਕੀਤੀ ਹੈ।
ਕੌਂਸਲਰ ਹੈਪੀ ਨੇ ਕਿਹਾ ਕਿ ਸੱਤਾਧਾਰੀ ਧਿਰ ਦੇ ਕੌਂਸਲਰਾਂ ਨੇ ਮੁੱਦਿਆਂ ‘ਤੇ ਬਹਿਸ ਕਰਨ ਦੀ ਬਜਾਏ ਵਿਰੋਧੀ ਧਿਰ ਦੇ ਕੌਂਸਲਰਾਂ ਖ਼ਿਲਾਫ਼ ਦੁਸ਼ਣਬਾਜ਼ੀ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜੋ ਕਿ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਹਾਊਸ ਦੀ ਮੀਟਿੰਗ ‘ਚ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ ਤਾਂ ਨਾ ਹੀ ਕੌਂਸਲਰ ਆਪਣੇ ਆਪਣੇ ਵਾਰਡ ਦੀਆਂ ਸਮੱਸਿਆਵਾਂ ਬਾਰੇ ਮੇਅਰ ਤੇ ਕਮਿਸ਼ਨਰ ਨੂੰ ਜਾਣੂੰ ਕਰਵਾ ਸਕੇ।
ਉਨ੍ਹਾਂ ਸਾਰੇ ਹੀ ਸਾਥੀ ਕੌਂਸਲਰਾਂ ਨੂੰ ਬੇਨਤੀ ਕੀਤੀ ਹੈ ਕਿ ਸਾਨੂੰ ਲੋਕਾਂ ਨੇ ਆਪਣੇ ਨੁਮਾਇੰਦਿਆਂ ਵਜੋਂ ਚੁਣ ਕੇ ਭੇਜਿਆ ਹੈ ਤੇ ਸਾਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਢੁੱਕਵੀਆਂ ਯੋਜਨਾਵਾਂ ਉਲੀਕਣ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲ ਸਕੇ।
ਇਸ ਮੌਕੇ ਕੌਂਸਲਰ ਹੈਪੀ ਨੇ ਮੇਅਰ ਵਿਨੀਤ ਧੀਰ ਤੋਂ ਵੀ ਮੰਗ ਕੀਤੀ ਕਿ ਉਹ ਜਨਰਲ ਹਾਊਸ ਦੀ ਮੀਟਿੰਗ ਜਲਦ ਤੋਂ ਜਲਦ ਦੁਬਾਰਾ ਬੁਲਾਉਣ ਤਾਂ ਜੋ ਕੌਂਸਲਰ ਆਪਣੇ-ਆਪਣੇ ਵਾਰਡ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਹਾਊਸ ਅੱਗੇ ਰੱਖ ਸਕਣ।
————————————
जिमखाना चुनाव से जुड़ी अन्य खबरें
- अचीवर्ज़ के JVP धीरज सेठ की जीत तय, धीरज के समर्थन में खुलकर आए पूर्व सैक्रेटरी तरूण सिक्का, सुमित शर्मा और ये वरिष्ठ सदस्य
- युवा जुबिन शिंगारी का डोर टू डोर प्रचार तेज, क्लब के फाउंडर सदस्यों व युवाओं का जब्रदस्त समर्थन
- प्रोग्रेसिव की सबसे मजबूत केंडीडेट अनु माटा ने नामांकन लिए वापस
- कार्यकारिणी पद के केंडीडेट गगनदीप उप्पल ने सदस्यों से की अपील, बताई अपनी प्राथमिकताएँ
- अचीवर्स ग्रुप ने भरे नामांकन; उम्मीदवारों को सदस्यों का समर्थन
- प्रोग्रेसिव का जब्रदस्त मूव, कैशियर पद के केंडीडेट होंगे मेजर कोछड़ के परिवार के ये युवा मैंबर
- जिमखाना क्लब चुनाव – प्रोग्रेसिव टीम ने भरे नामांकण…
- प्रभात टाइम्स की खबर पर मुहर… मेजर कोछड़ ने भी चुनाव लड़ने से किया इंकार… पिक्चर अभी भी बाकी है…
- न धुरंधर साथ… और न अब कुछ केंडीडेट… बिखरता प्रोग्रेसिव…ये है सबसे बड़ी चुनौती
- जिमखाना क्लब चुनाव – पिक्चर अभी बाकी है…
- होलसेल केमिस्ट संगठन ने अचीवर्स ग्रुप का समर्थन किया; अध्यक्ष रिशु वर्मा ने जताया समर्थन
- प्रोग्रेसिव को झटका! ऑनरेरी सैक्रेटरी पद के लिए चुनाव नहीं लड़ेंगे विपन झांजी, बताई ये वजह
- कार्यकारिणी सदस्य पद के लिए CA राजीव बंसल ने भरे नामांकण, 2019 में क्लब सदस्यों के हित में किया था ये खास काम
——————————————————————————————–


————————————–









