Prabhat Times

Jalandhar ਜਲੰਧਰ। (mp sushil rinku met Union Transport Secretary, raised these issues in public interest) ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਕੇਂਦਰੀ ਟਰਾਂਸਪੋਰਟ ਸਕੱਤਰ ਅਨੁਰਾਗ ਜੈਨ ਨਾਲ ਮੁਲਾਕਾਤ ਕਰਕੇ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਦੇ ਚੱਲ ਰਹੇ ਕੰਮ ਨੂੰ ਜਲਦੀ ਮੁਕੰਮਲ ਕਰਨ ਦੇ ਨਾਲ-ਨਾਲ ਪੰਜਾਬ ਦੇ ਹਾਈਵੇਅ ‘ਤੇ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਮੁੱਦੇ ‘ਤੇ ਮੁਲਾਕਾਤ ਕੀਤੀ।

ਮੀਟਿੰਗ ਦੌਰਾਨ ਪੰਜਾਬ ਵਿੱਚੋਂ ਲੰਘਦੇ ਕੌਮੀ ਮਾਰਗਾਂ ’ਤੇ ਸਥਿਤ 138 ਬਲੈਕ ਸਪਾਟਾਂ ਨੂੰ ਠੀਕ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਕਿਉਂਕਿ ਇਨ੍ਹਾਂ ਥਾਵਾਂ ’ਤੇ ਸੜਕ ਹਾਦਸਿਆਂ ਕਾਰਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਬਲੈਕ ਸਪਾਟਾਂ ਨੂੰ ਜਲਦੀ ਤੋਂ ਜਲਦੀ ਠੀਕ ਕੀਤਾ ਜਾਵੇ, ਖਾਸ ਕਰਕੇ ਸਰਦੀਆਂ ਦੇ ਮੌਸਮ ਵਿੱਚ, ਕਿਉਂਕਿ ਧੁੰਦ ਕਾਰਨ ਜ਼ਿਆਦਾ ਸੜਕ ਹਾਦਸੇ ਵਾਪਰਦੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਜਲੰਧਰ-ਕਟੜਾ ਨੈਸ਼ਨਲ ਹਾਈਵੇਅ ਅਤੇ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਦੇ ਚੱਲ ਰਹੇ ਨਿਰਮਾਣ ਕਾਰਜ ਨੂੰ ਜਲਦੀ ਮੁਕੰਮਲ ਕਰਨ ਦਾ ਮੁੱਦਾ ਵੀ ਉਠਾਇਆ।

ਸੰਸਦ ਮੈਂਬਰ ਨੇ ਕਿਹਾ ਕਿ ਇਸ ਨੈਸ਼ਨਲ ਹਾਈਵੇਅ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਕਟੜਾ ਅਤੇ ਨਵੀਂ ਦਿੱਲੀ ਵਿਚਕਾਰ ਹਾਈ ਸਪੀਡ ਸੜਕੀ ਸੰਪਰਕ ਮਿਲੇਗਾ।

ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਸੜਕ ਰਾਹੀਂ ਮੰਜ਼ਿਲ ‘ਤੇ ਪਹੁੰਚਣਾ ਬਹੁਤ ਆਸਾਨ ਹੋਵੇਗਾ।

Whatsapp ग्रुप से जुड़ने के लिए नीचे दिए लिंक पर क्लिक करें

Join Whatsapp Link for Latest News

खबर ये भी हैं…


Subscribe YouTube Channel

Prabhat Times

Click to Join Prabhat Times FB Page

https://www.facebook.com/Prabhattimes14/

Join Telegram

https://t.me/prabhattimes1