Prabhat Times

ਅੰਮ੍ਰਿਤਸਰ। (Rupinderjeet Singh Randawa Er. in chief PSPCL) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਭ ਤੋਂ ਸੀਨੀਅਰ ਇੰਜੀਨੀਅਰ-ਇਨ-ਚੀਫ ਰੁਪਿੰਦਰਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਿਸਟ੍ਰੀਬਿਊਸ਼ਨ ਬਾਰਡਰ ਜ਼ੋਨ ਦੇ ਚੀਫ ਇੰਜੀਨੀਅਰ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ ਹੈ।

ਰੁਪਿੰਦਰਜੀਤ ਸਿੰਘ 1989 ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਹਿਲਾਂ ਪੰਜਾਬ ਸਟੇਟ ਇਲੈਕਟੀਸਿਟੀ ਬੋਰਡ ਵਿੱਚ ਏ.ਈ. ਵਜੋਂ ਆਪਣੀ ਸੇਵਾ ਸ਼ੁਰੂ ਕੀਤੀ ਅਤੇ ਇੰਜੀਨੀਅਰ-ਇਨ-ਚੀਫ਼ ਦੇ ਅਹੁਦੇ ਤੱਕ ਪਦ ਉਨਤ ਹੋਏ।

ਸੰਨ੍ਰ 1965 ਵਿੱਚ ਜਨਮੇ ਇਘਜ:ਰੁਪਿੰਦਰਜੀਤ ਸਿੰਘ ਰੰਧਾਵਾ ਨੇ ਥਾਪਰ ਇੰਸਟੀਚਿਊਟ ਆਫ਼ ਟੈਕਨਾਲੋਜੀ ਪਟਿਆਲਾ ਤੋਂ ਬੀ.ਟੈਕ.ਇਨ ਆਨਰਜ਼ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਐਚ.ਆਰ ਵਿੱਚ ਐਮ.ਬੀ.ਏ. ਦੀ ਡਿਗਰੀ ਹਾਸਲ ਕੀਤੀ।

ਉਨ੍ਹਾਂ ਨੇ 33 ਸਾਲ ਤੋਂ ਵੱਧ ਸੇਵਾ ਦੌਰਾਨ,ਵੱਖ-ਵੱਖ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਕੀਤੀ। ਉਹ ਇਕ ਅਨੁਸ਼ਾਸਨ ਅਤੇ ਮਿਹਨਤੀ ਅਫ਼ਸਰ ਵਜੋਂ ਜਾਣੇ ਜਾਂਦੇ ਹਨ।

ਉਨ੍ਹਾਂ ਕੋਲ ਡਿਸਟਰੀਬਿਊਸ਼ਨ ਖੇਤਰ ਦਾ ਭਰਪੂਰ ਤਜਰਬਾ ਅਤੇ ਵਿਸ਼ਾਲ ਗਿਆਨ ਹੈ।ਸਰਹੱਦੀ ਜ਼ੋਨ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਭੇਜੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣਾ, ਖਪਤਕਾਰਾਂ ਨੂੰ ਓ.ਟੀ.ਐਸ. ਸਕੀਮ ਦੇ ਲਾਭਾਂ ਬਾਰੇ ਜਾਗਰੂਕ ਕਰਨਾ, ਨਿੱਜੀ ਸੰਪਰਕ ਪ੍ਰੋਗਰਾਮ ਰਾਹੀਂ ਖਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨਾ ਹੈ।

ਸਰਕਾਰ ‘ਆਪ ਕੇ ਦੁਆਰ’ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਅਤੇ ਬਿਜਲੀ ਮੰਤਰੀ ਦੀ ਇੱਛਾ ਅਨੁਸਾਰ ਭ੍ਰਿਸ਼ਟਾਚਾਰ ਲਈ ਜ਼ੀਰੋ ਟੋਲਰੈਂਸ ਲਾਗੂ ਕਰਨਾ ਹੈ। ਉਨ੍ਹਾਂ ਨੇ ਸੇਵਾ ਦੌਰਾਨ ਪਾਵਰ ਸੈਕਟਰ ਦੇ ਤਕਨੀਕੀ ਅਤੇ ਪ੍ਰਸ਼ਾਸਨਿਕ ਖੇਤਰਾਂ ਵਿੱਚ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਸਿਖਲਾਈਆਂ ਲਈਆਂ ਹਨ।

व्हाटसएप्प ग्रुप से जुड़ने के लिए नीचे दिए लिंक पर क्लिक करें

Join Whatsapp Link for Latest News

खबर ये भी हैं…


Subscribe YouTube Channel

Prabhat Times

Click to Join Prabhat Times FB Page

https://www.facebook.com/Prabhattimes14/

Join Telegram

https://t.me/prabhattimes1