Prabhat Times

Ludhiana लुधियाना। (wasika navis arrested for taking bribe ludhiana) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ‘ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ।ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਮਾਮਲਾ ਈਸ਼ਰ ਨਗਰ ਲੁਧਿਆਣਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ 07.11.2023 ਨੂੰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਦਫ਼ਤਰ ਤੋਂ ਨਿਊ ਜਨਤਾ ਨਗਰ, ਲੁਧਿਆਣਾ ਸਥਿਤ ਆਪਣੇ ਪਲਾਟ ਦੀ ਰਜਿਸਟਰੀ ਦਰਜ ਕਰਵਾਈ ਸੀ।

ਉਪਰੋਕਤ ਡੀਡ ਰਾਈਟਰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਮੁਲਾਜ਼ਮਾਂ ਤੋਂ ਉਸਦਾ ਇਹ ਕੰਮ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਸੀ।

ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਜਸਪਾਲ ਸਿੰਘ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਔਨਲਾਈਨ ਸ਼ਿਕਾਇਤ ਆਡੀਓ ਸਬੂਤਾਂ ਸਮੇਤ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾ ਦਿੱਤੀ।

ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਸ਼ਿਕਾਇਤਕਰਤਾ ਤੋਂ ਪਲਾਟ ਦੀ ਵਿਕਰੀ ਡੀਡ ਕਰਵਾਉਣ ਬਦਲੇ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ‘ਤੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਬ ਰਜਿਸਟਰਾਰ (ਕੇਂਦਰੀ) ਲੁਧਿਆਣਾ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Whatsapp ग्रुप से जुड़ने के लिए नीचे दिए लिंक पर क्लिक करें

Join Whatsapp Link for Latest News

खबर ये भी हैं…


Subscribe YouTube Channel

Prabhat Times

Click to Join Prabhat Times FB Page

https://www.facebook.com/Prabhattimes14/

Join Telegram

https://t.me/prabhattimes1